ਸਿੱਖ ਕੀ ਹੈ

ਸਿੱਖ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖ) ਉਸ ਇਨਸਾਨ ਨੂੰ ਆਖਦੇ ਹਨ ਜੋ ਸਿੱਖੀ15ਵੀਂ ਸਦੀ 'ਚ ਉੱਤਰ ਦੱਖਣੀ ਏਸ਼ੀਆ ਦੇ  ਵਿਖੇ ਆਗਾਜ਼ ਹੋਏ ਇੱਕ ਰੱਬ ਨੂੰ ਮੰਨਣ ਵਾਲੇ ਧਰਮ ਅਤੇ ਕੌਮੀ ਫ਼ਲਸਫੇ ਵਿੱਚ ਯਕੀਨ ਰੱਖਦਾ। ਸਿੱਖ ਸ਼ਬਦ ਸੰਸਕਿ੍ਤ ਦੇ ਸ਼ਬਦ शिष्य (ਸਿਸ਼ਯਾ: ਵਿਦਿਆਰਥੀ) ਜਾਂ शिक्ष (ਸਿਖਸ਼ਾ: ਸਿੱਖਿਆ) ਦਾ ਤਬਦੀਲ ਰੂਪ ਹੈ। ਸਿੱਖ ਰਹਿਤ ਮਰਿਯਾਦਾ ਦੇ ਹਿੱਸਾ 1 ਮੁਤਾਬਕ, ਸਿੱਖ ਉਹ ਵਿਅਕਤੀ ਹੈ ਜੋ ਇੱਕ ਅਕਾਲ ਪੁਰਖ (ਅਲੌਕਿਕ ਹਸਤੀ); ਦਸ ਗੁੁੁਰੂ, ਗੁਰੂ ਨਾਨਕ ਤੋਂ ਗੁਰੂ ਗੋਬਿੰਦ ਸਿੰਘ ਜੀ ਤੱਕ; ਗੁਰੂ ਗ੍ਰੰਥ ਸਾਹਿਬ; ਦੱਸ ਗੁਰੂਆਂ ਦੀਆਂ ਸਿੱਖਿਆਵਾਂ ਅਤੇ ਗੁਰੂ ਗੋਬਿੰਦ ਸਿੰਘ ਦੇ ਅੰਮਿ੍ਤ ਸੰਚਾਰ ਵਿੱਚ ਯਕੀਨ ਰੱਖਦਾ ਹੋਵੇ।"
ਸਿੱਖ
Nishan Sahib.svg
ਸਿੱਖਾਂ ਦਾ ਨਿਸ਼ਾਨ ਸਾਹਿਬ
ਕੁੱਲ ਅਬਾਦੀ
30 ਮਿਲੀਅਨ 
ਅਹਿਮ ਅਬਾਦੀ ਵਾਲੇ ਖੇਤਰ
 ਭਾਰਤ20,815,730
 ਯੂੂੂਨਾਇਟਡ ਕਿੰਗਡਮ750,000
 ਯੂਨਾਈਟਡ ਸਟੇਟਸ500,000-700,000
 ਕੈਨੇਡਾ468,673
 ਮਲੇਸ਼ੀਆ100,000
 ਪਾਕਿਸਤਾਨ50,000
 ਔਸਟਰੇੇੇਲਿਆ72,000
 ਇਟਲੀ70,000
 ਥਾਈਲੈੈਂਡ70,000
 ਯੁਨਾਇਟਡ ਅਰਬ ੲਮੀਰਾਤ50,000
 ਫਿਲੀਪੀਨਜ਼100,000
 ਨਿਊਜ਼ੀਲੈਂਡ19,191
 ਸਿੰਘਾਪੁਰ15,000
ਬੋਲੀ
ਪੰਜਾਬੀ (ਗੁਰਮੁਖੀ)
ਸਿੱਖ ਡਾਇਸਪੋਰਾ ਦੁਆਰਾ ਬੋਲੀ ਜਾਂਦੀ:
  • ਅੰਗਰੇਜ਼ੀ
  •  
  • ਸਿੰਧੀ
  •  
  • ਹਿੰਦੀ/ਉਰਦੂ
  •  
  • ਸਵਾਹਿਲੀ
  •  
  • ਮਲਾਏ
  •  
  • ਥਾਈ
ਧਰਮ
ਸਿੱਖੀ
ਸਿੱਖ ਲਫ਼ਜ਼ ਅਸਲ ਵਿੱਚ ਧਾਰਮਕ ਅਤੇ ਕੌਮੀ ਤੌਰ ਤੇ ਸਿੱਖੀ ਦੇ ਪੈਰੋਕਾਰਾਂ ਲਈ ਵਰਤਿਆ ਜਾਂਦਾ ਹੈ, ਨਾਂਕਿ ਨਸਲੀ ਗਰੁਪ ਲਈ। ਭਰ, ਕਿਓਂਕੇ ਸਿੱਖੀ ਨੂੰ ਮੰਨਣ ਵਾਲੇ ਜ਼ਿਆਦਾ ਇਕ ਨਸਲ ਦੇ ਹਨ, ਸਿੱਖਾਂ ਵਿੱਚ ਬਹੁਤ ਮਜਬੂਤ ਨਸਲੀ-ਧਾਰਮਕ ਸਬੰਧ ਮੋਜੂਦ ਨੇ। ਬਹੁਤ ਦੇਸ਼, ਜਿਸ ਤਰਾਂ ਯੂਨਾਈਟਡ ਕਿੰਗਡਮ, ਐਸ ਕਰਕੇ ਸਿਖਾਂ ਨੂੰ ਆਪਣੇ ਮਰਦਮਸ਼ੁਮਾਰੀ ਵਿੱਚ ਨਸਲ ਵਜੋਂ ਮਾਨਤਾ ਦਿੰਦੇ ਹਨ।ਅਮਰੀਕਾ ਦੀ ਗੈਰ-ਮੁਨਾਫ਼ੇ ਵਾਲੀ ਸੰਸਥਾ ਯੂਨਾਈਟਡ ਸੀਖਸ ਨੇ ਸਿੱਖ ਨੂੰ ਯੂ.ਐਸ. ਦੀ ਮਰਦਮਸ਼ੁਮਾਰੀ ਵਿੱਚ ਦਾਖਲ ਕਰਨ ਲਈ ਸੰਘਰਸ਼ ਕੀਤਾ, ਉਹਨਾ ਇਸ ਗੱਲ ਤੇ ਜੋਰ ਪਾਇਆ ਕਿ ਸਿੱਖ ਆਪਣੇ ਆਪ ਨੂੰ ਨਸਲੀ ਗਰੁਪ ਮੰਨਦੇ ਹਨ ਨਾਂਕਿ ਇਕਲਾ ਧਰਮ।
ਗਬਲੇ ਜਾਂ ਪਿਛਲੇ ਨਾਮ ਵਜੋਂ ਸਿੱਖ ਮਰਦਾਂ ਦਾ ਸਿੰਘ, ਅਤੇ ਸਿੱਖ ਔਰਤਾਂ ਦਾ ਕੌਰ ਲਗਦਾ ਹੈ। ਜਿਹੜੇ ਸਿੱਖ ਖੰਡੇ-ਦੀ-ਪੌਹਲ ਲੈਕੇ ਖਾਲਸੇ ਵਿੱਚ ਸ਼ਾਮਲ ਹੋ ਜਾਣ, ਉਹ ਪੰਜ ਕਕਾਰ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ ਤੋਂ ਪਛਾਣ ਹੋਸਕਦੇ ਹਨ। ਵੱਡਾ ਪੰਜਾਬ ਖੇਤਰਸਿੱਖਾਂ ਦਾ ਇਤਿਹਾਸਕ ਵਤਨ ਹੈ, ਭਰ ਸਿੱਖ ਭਾਈਚਾਰਾ ਸਾਰੀ ਦੁਨੀਆ 'ਚ ਅਹਿਮ ਅਬਾਦੀ ਵਿੱਚ ਮਿਲ ਜਾਣਗੇ।

टिप्पणियाँ